Breaking News
Home / ਤਾਜਾ ਜਾਣਕਾਰੀ / ਸਕੂਲਾਂ ਨੂੰ ਖੋਲ੍ਹਣ ਬਾਰੇ ਸਿਖਿਆ ਮੰਤਰੀ ਦਾ ਵੱਡਾ ਫ਼ੈਸਲਾ

ਸਕੂਲਾਂ ਨੂੰ ਖੋਲ੍ਹਣ ਬਾਰੇ ਸਿਖਿਆ ਮੰਤਰੀ ਦਾ ਵੱਡਾ ਫ਼ੈਸਲਾ

ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਸਬੰਧੀ ਹਾਲੇ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਦੇ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲ੍ਹਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾਰੇ ਇਹਤਿਆਤ ਦੀ ਸਮੀਖਿਆ ਤੋਂ ਬਾਅਦ ਹੀ ਲਿਆ ਜਾਵੇਗਾ।

ਇਥੇ ਜਾਰੀ ਬਿਆਨ ਦੇ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਰਾਹੀਂ 15 ਅਕਤੂਬਰ, 2020 ਤੋਂ ਸਕੂਲਾਂ ਵਿੱਚ ਕੁਝ ਗਤੀ ਵਿਧੀਆਂ ਨੂੰ ਮੁੜ ਖੋਲ੍ਹਣ ਸਬੰਧੀ ਮੰਗੀਆਂ ਟਿੱਪਣੀਆਂ ਦੇ ਜਵਾਬ ਵਿੱਚ ਸਕੂਲ ਸਿੱਖਿਆ ਸਕੱਤਰ ਨੇ ਦੱਸਿਆ ਹੈ ਕਿ ਸਕੂਲ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਹੀ ਖੋਲ੍ਹੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਸੂਬਿਆਂ ਤੋਂ ਰੋਜ਼ਾਨਾ ਆਧਾਰ ਉਤੇ ਰਿਪੋਰਟਾਂ ਲਈਆਂ ਜਾ ਰਹੀਆਂ ਹਨ।ਸਿੱਖਿਆ ਮੰਤਰੀ ਨੇ ਕਿਹਾ ਕਿ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਰਾਜ ਵਿਚ ਸਕੂਲ ਖੋਲ੍ਹਣ ਦੀ ਸਥਿਤੀ ਦੌਰਾਨ ਵਿਚਾਰੀ ਜਾਣ ਵਾਲੀ ਨਿਰਧਾਰਤ ਕਾਰਜ ਪ੍ਰਣਾਲੀ (ਐਸ.ਓ.ਪੀਜ਼) ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ ਜਿਸ ਤਹਿਤ ਦੱਸਿਆ ਗਿਆ ਹੈ ਕਿ ਸਕੂਲ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਤੇ ਕੇਵਲ ਤਿੰਨ ਘੰਟਿਆਂ ਲਈ ਹੀ ਖੋਲ੍ਹੇ ਜਾ ਸਕਦੇ ਹਨ। ਜਿਥੇ ਵਿਦਿਆਰਥੀਆਂ ਦੀ ਗਿਣਤੀ ਵੱਧ ਹੋਵੇ, ਉੱਥੇ ਅਧਿਆਪਕਾਂ ਨੂੰ ਤਿੰਨ ਘੰਟਿਆਂ ਲਈ ਦੋ ਸ਼ਿਫਟਾਂ ਵਿਚ ਵੀ ਬੁਲਾਇਆ ਜਾ ਸਕਦਾ ਹੈ।

ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿਤੀ ਹੋਈ ਜਾਣਕਾਰੀ ਕਿਦਾਂ ਦੀ ਲੱਗੀ ਕਮੈਂਟ ਕਰ ਕੇ ਦਸੋ । ਜੇ ਤੁਹਾਨੂੰ ਸਾਡੀ ਜਾਣਕਾਰੀ ਵਧੀਆ ਲਗਦੀ ਹੈ ਤਾਂ ਤਾਜ਼ਾ ਜਾਣਕਾਰੀ ਲਈ ਲਈ ਸਾਡਾ ਪੇਜ ਵੀ ਜਰੂਰ ਲਾਈਕ ਕਰ ਲਵੋ ਅਤੇ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸ਼ੇਅਰ ਕਰ ਦਵੋ

About admin

Check Also

ਪੰਜਾਬ ਦੀਆਂ ਬੱਸਾਂ ਨੂੰ ਲੈ ਕੇ ਆਈ ਵੱਡੀ ਖਬਰ

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *